📰 फगवाड़ा, पंजाब और देश-दुनिया की अन्य सभी बड़ी खबरों के लिए
🔴 यहाँ क्लिक करके D-News Watch के मुख्य पृष्ठ (Home) पर जाएँਲੋਕਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਦੇ ਆਧਾਰ ’ਤੇ ਤਿਆਰ ਹੋਵੇਗਾ ਚੋਣ ਮਨੋਰਥ ਪੱਤਰ; 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਜਾਰੀ ਕਰਨ ਦੀ ਯੋਜਨਾ—ਵਾਹਦ/ਖੁਰਾਣਾ
ਫਗਵਾੜਾ, 9 ਅਕਤੂਬਰ (ਦਿਗਵਿੰਦਰ ਰਾਣਾ) ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਪੱਖੀ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਲੈਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਇਸ ਮੁਹਿੰਮ ਦੀ ਸ਼ੁਰੂਆਤ ਸਰਕਲ ਸਤਨਾਮਪੁਰਾ ਦੇ ਜ਼ੋਨ ਨੰਬਰ 4, ਮੁਹੱਲਾ ਪ੍ਰੀਤ ਨਗਰ ਤੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਦਾਰ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ’ਤੇ ਪਹੁੰਚੇ। ਪਾਰਟੀ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਸਬੰਧੀ ਫਾਰਮ ਵੀ ਭਰਵਾਏ।
ਇਸ ਮੌਕੇ ਸਰਦਾਰ ਜਰਨੈਲ ਸਿੰਘ ਵਾਹਦ ਅਤੇ ਸਰਦਾਰ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਦੀ ਅਸਲ ਆਵਾਜ਼ ਨੂੰ ਚੋਣ ਮਨੋਰਥ ਪੱਤਰ ਵਿੱਚ ਥਾਂ ਦਿੱਤੀ ਜਾ ਸਕੇ। ਸਰਦਾਰ ਖੁਰਾਣਾ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਦੇ ਆਧਾਰ ’ਤੇ ਚੋਣ ਮਨੋਰਥ ਪੱਤਰ ਤਿਆਰ ਕਰਨਾ ਹੈ। ਲੋਕਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ ’ਤੇ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਹੋਰਨਾਂ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਮੌਕੇ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਯੋਜਨਾ ਹੈ ਅਤੇ ਇਸ ਨੂੰ ਲੋਕਾਂ ਦੀਆਂ ਅਸਲ ਲੋੜਾਂ ਨਾਲ ਜੋੜਨ ਲਈ ਸੁਝਾਅ ਇਕੱਠੇ ਕੀਤੇ ਜਾ ਰਹੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਤਿਆਰ ਕੀਤਾ ਗਿਆ ਚੋਣ ਮਨੋਰਥ ਪੱਤਰ ਵੱਖ-ਵੱਖ ਵਰਗਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਸਮਝਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਮੁਹਿੰਮ ਰਾਹੀਂ ਪਾਰਟੀ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਜਾਣਨ ਅਤੇ ਉਨ੍ਹਾਂ ਦੀ ਰਾਏ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ, ਭ੍ਰਿਸ਼ਟਾਚਾਰ ਦੇ ਦੋਸ਼ਾਂ, ਚੋਣ ਵਾਅਦਿਆਂ ਅਤੇ ਲੋਕਾਂ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਵਾਂ ਨੂੰ ਵੀ ਅਹਿਮੀਅਤ ਦੇਣਗੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਸਰਦਾਰ ਗੁਰਮੀਤ ਸਿੰਘ ਬਡਵਾਲ, ਜਥੇਦਾਰ ਬਹਾਦਰ ਸਿੰਘ ਸੰਗਤਪੁਰ, ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ ਅਤੇ ਕੌਂਸਲਰ ਪ੍ਰਿਤਪਾਲ ਸਿੰਘ ਮੰਗਾ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਸਰਬਜੀਤ ਸਿੰਘ ਕਾਕਾ, ਜਸਵਿੰਦਰ ਸਿੰਘ ਭਗਤਪੁਰਾ, ਸਰਦਾਰ ਗਿਆਨ ਸਿੰਘ ਚਾਨਾ, ਸਰਦਾਰ ਦਵਿੰਦਰ ਸਿੰਘ, ਹੇਮਰਾਜ ਸੋਨੂੰ, ਨਿੱਕੀ, ਸੁਰਿੰਦਰ ਸਿੰਘ, ਸਨੀ, ਜੋਤੀ, ਸਤਨਾਮ ਸਿੰਘ, ਜਰੀਨਾ, ਸੰਤੋਸ਼ ਕੁਮਾਰੀ, ਮਲਕੀਤ ਸਿੰਘ ਸੋਢੀ, ਡਾ. ਜਗਜੀਤ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।
Discover more from D-News Watch
Subscribe to get the latest posts sent to your email.
📰 फगवाड़ा, पंजाब और देश-दुनिया की अन्य सभी बड़ी खबरों के लिए
👉 यहाँ क्लिक करके D-News Watch के मुख्य पृष्ठ (Home) पर जाएँ
