फगवाड़ा मौसम ➔ SENSEX/NIFTY: ▲ लाइव ➔ USD/INR ➔ आज का पंचांग ➔
ਤਸਵੀਰ ਦਾ ਵੇਰਵਾ: ਫਗਵਾੜਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਕਾਂਗਰਸੀ ਜਥੇ ਵਿੱਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਅਤੇ ਹੋਰ ਆਗੂ ਤੇ ਵਰਕਰ।

📰 फगवाड़ा, पंजाब और देश-दुनिया की अन्य सभी बड़ी खबरों के लिए

🔴 यहाँ क्लिक करके D-News Watch के मुख्य पृष्ठ (Home) पर जाएँ

ਫਗਵਾੜਾ, 11 ਅਕਤੂਬਰ (ਦਿਗਵਿੰਦਰ ਰਾਣਾ) ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ (ਸੇਵਾਮੁਕਤ ਆਈ.ਏ.ਐੱਸ.) ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਜਥਾ ਅੱਜ ਸਵੇਰੇ ਫਗਵਾੜਾ ਤੋਂ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਲਈ ਰਵਾਨਾ ਹੋਇਆ। ਜਥੇ ਵਿੱਚ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ, ਮਹਿਲਾ ਕਾਂਗਰਸ ਦੀ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਸਮੇਤ ਵੱਖ-ਵੱਖ ਸੈੱਲਾਂ ਦੇ ਅਹੁਦੇਦਾਰਾਂ, ਸਰਪੰਚਾਂ ਅਤੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।

ਰਵਾਨਗੀ ਤੋਂ ਪਹਿਲਾਂ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਵਿੱਚ ਨਵੇਂ ਜੋਸ਼ ਦਾ ਸੰਚਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ ਅਤੇ ਆਪਸੀ ਤਾਲਮੇਲ ਬਹੁਤ ਮਹੱਤਵਪੂਰਨ ਹਨ। ਨਵੇਂ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸੀ ਆਗੂ ਅਤੇ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੀ ਆਵਾਜ਼ ਬਣਨ ਲਈ ਕੰਮ ਕਰਨਗੇ।

ਧਾਲੀਵਾਲ ਨੇ ਵਿਸ਼ਵਾਸ ਜਤਾਇਆ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਤਿਆਰੀ ਅਤੇ ਉਤਸ਼ਾਹ ਨਾਲ ਉਤਰੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਪੰਜਾਬ ਦੀ ਸੱਤਾ ਵਿੱਚ ਵਾਪਸੀ ਕਰੇਗੀ।

ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਪਰਗਟ ਸਿੰਘ ਦੀ ਤਾਜਪੋਸ਼ੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਗਾਂ ਦੇ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗੀ।

ਇਸੇ ਤਰ੍ਹਾਂ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਗਵਾੜਾ ਸੀਟ ਇੱਕ ਵਾਰ ਫਿਰ ਭਾਰੀ ਲੀਡ ਨਾਲ ਜਿੱਤ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਝੋਲੀ ਵਿੱਚ ਪਾਈ ਜਾਵੇਗੀ। ਇਸ ਜਥੇ ਵਿੱਚ ਮਹਿਲਾ ਕਾਂਗਰਸ, ਯੂਥ ਕਾਂਗਰਸ, ਐੱਸ.ਸੀ. ਸੈੱਲ ਅਤੇ ਓ.ਬੀ.ਸੀ. ਸੈੱਲ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਸਰਪੰਚਾਂ, ਕੌਂਸਲਰਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।


Discover more from D-News Watch

Subscribe to get the latest posts sent to your email.

📰 फगवाड़ा, पंजाब और देश-दुनिया की अन्य सभी बड़ी खबरों के लिए

👉 यहाँ क्लिक करके D-News Watch के मुख्य पृष्ठ (Home) पर जाएँ

Leave a Reply

Your email address will not be published. Required fields are marked *