फगवाड़ा मौसम ➔ SENSEX/NIFTY: ▲ लाइव ➔ USD/INR ➔ आज का पंचांग ➔
ਤਸਵੀਰ: ਫਗਵਾੜਾ ਵਿਖੇ ਨਿਊ ਸੁਖਚੈਨ ਨਗਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਦੌਰਾਨ ਸਮਾਜ ਸੇਵਕ ਮਨਦੀਪ ਸਿੰਘ ਦੁਸਾਂਝ ਨੂੰ ਸਨਮਾਨਿਤ ਕਰਦੇ ਹੋਏ ਸੁਸਾਇਟੀ ਦੇ ਚੇਅਰਮੈਨ ਸਰਦਾਰ ਪਤਵਿੰਦਰ ਸਿੰਘ ਛਾਬੜਾ ਅਤੇ ਹੋਰ ਮੈਂਬਰ।

📰 फगवाड़ा, पंजाब और देश-दुनिया की अन्य सभी बड़ी खबरों के लिए

🔴 यहाँ क्लिक करके D-News Watch के मुख्य पृष्ठ (Home) पर जाएँ

ਫਗਵਾੜਾ, 21 ਅਕਤੂਬਰ: ਨਿਊ ਸੁਖਚੈਨ ਨਗਰ ਵੈਲਫੇਅਰ ਸੁਸਾਇਟੀ ਦੀ ਇੱਕ ਅਹਿਮ ਮੀਟਿੰਗ ਸੁਸਾਇਟੀ ਦੇ ਚੇਅਰਮੈਨ ਸਰਦਾਰ ਪਤਵਿੰਦਰ ਸਿੰਘ ਛਾਬੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਉਨ੍ਹਾਂ ਦੇ ਸੰਘਰਸ਼ ਨੂੰ ਯਾਦ ਕਰਦਿਆਂ ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਅਤੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸਰਕਾਰ ਤੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵੀ ਕੀਤੀ ਗਈ।

ਮੀਟਿੰਗ ਵਿੱਚ ਪ੍ਰਸਿੱਧ ਸਮਾਜ ਸੇਵਕ ਮਨਦੀਪ ਸਿੰਘ ਦੁਸਾਂਝ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੁਸਾਇਟੀ ਦੇ ਕੈਸ਼ੀਅਰ ਪਰਮਜੀਤ ਸਿੰਘ ਪਰਮਾਰ ਨੇ ਆਮਦਨ ਅਤੇ ਖਰਚੇ ਦਾ ਪੂਰਾ ਹਿਸਾਬ-ਕਿਤਾਬ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਮੀਟਿੰਗ ਵਿੱਚ ਸੁਸਾਇਟੀ ਦੇ ਕੰਮਕਾਜ, ਇਲਾਕੇ ਦੀ ਸੁਰੱਖਿਆ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਨਿਊ ਸੁਖਚੈਨ ਨਗਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਬਾਹਰੋਂ ਆ ਕੇ ਰਹਿਣ ਵਾਲੇ ਲੋਕਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ। ਮੈਂਬਰਾਂ ਨੇ ਮੰਗ ਕੀਤੀ ਕਿ ਇਲਾਕੇ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਅਤੇ ਦੂਜੇ ਰਾਜਾਂ ਤੋਂ ਆਏ ਵਸਨੀਕਾਂ ਦੀ ਪੁਲਿਸ ਵੈਰੀਫਿਕੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਸਬੰਧਤ ਵਿਅਕਤੀਆਂ ਦੀ ਪਛਾਣ ਅਤੇ ਪਤੇ ਦੀ ਪੁਸ਼ਟੀ ਕੀਤੀ ਜਾ ਸਕੇ।

ਮੈਂਬਰਾਂ ਨੇ ਕੁਝ ਥਾਵਾਂ ’ਤੇ ਕਥਿਤ ਗੈਰ-ਕਾਨੂੰਨੀ ਕਬਜ਼ਿਆਂ, ਬਿਜਲੀ, ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨਾਂ ਦੀ ਕਾਨੂੰਨੀ ਸਥਿਤੀ, ਸਫ਼ਾਈ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਦੇਰ ਰਾਤ ਤੱਕ ਅਣਜਾਣ ਵਿਅਕਤੀਆਂ ਦੀ ਆਵਾਜਾਈ ਅਤੇ ਇਲਾਕੇ ਵਿੱਚ ਪਹਿਲਾਂ ਵਾਪਰੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਵਸਨੀਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ।

ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਪ੍ਰਸ਼ਾਸਨ ਤੋਂ ਗਸ਼ਤ ਵਧਾਉਣ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਗਈ। ਸੁਸਾਇਟੀ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਥਿਤ ਗੈਰ-ਕਾਨੂੰਨੀ ਕਬਜ਼ਿਆਂ ਅਤੇ ਬਿਜਲੀ, ਪਾਣੀ ਤੇ ਸੀਵਰੇਜ ਦੇ ਗੈਰ-ਕਾਨੂੰਨੀ ਇਸਤੇਮਾਲ ਦੀ ਨਿਰਪੱਖ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।

ਸੁਸਾਇਟੀ ਦੇ ਚੇਅਰਮੈਨ ਸਰਦਾਰ ਪਤਵਿੰਦਰ ਸਿੰਘ ਛਾਬੜਾ ਨੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣਾ ਆਵਾਜਾਈ ਨੂੰ ਸੁਚਾਰੂ ਬਣਾਉਣ, ਪੈਦਲ ਚੱਲਣ ਵਾਲਿਆਂ ਨੂੰ ਰਾਹਤ ਦੇਣ ਅਤੇ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ੇ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਮੁਸ਼ਕਲਾਂ ਦਾ ਕਾਰਨ ਬਣਦੇ ਹਨ। ਇਸ ਲਈ ਨਗਰ ਨਿਗਮ ਦੀ ਇਹ ਕਾਰਵਾਈ ਨਿਯਮਾਂ ਅਨੁਸਾਰ ਨਿਰੰਤਰ ਜਾਰੀ ਰਹਿਣੀ ਚਾਹੀਦੀ ਹੈ, ਤਾਂ ਜੋ ਸ਼ਹਿਰ ਦੀ ਵਿਵਸਥਾ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਮੀਟਿੰਗ ਦੌਰਾਨ ਜਿੱਥੇ ਨਗਰ ਨਿਗਮ ਫਗਵਾੜਾ ਵਲੋਂ ਬੰਗਾ ਰੋਡ ਚੁੰਗੀ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਨੂੰ ਜਾਣ ਵਾਲੀ ਸੜਕ ਨੂੰ ਹੈਰੀਟੇਜ ਵਜੋਂ ਸੁੰਦਰ ਬਨਾਉਣ ਲਈ ਮੇਅਰ ਰਾਮਪਾਲ ਉੱਪਲ ਦਾ ਖਾਸ ਤੌਰ ਤੇ ਧੰਨਵਾਦ ਕੀਤਾ ਗਿਆ, ਉਥੇ ਹੀ ਮੰਗ ਕੀਤੀ ਗਈ ਕਿ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਬੰਗਾ ਰੋਡ ਨੇੜਿਓਂ ਗੁਰਦੁਆਰਾ ਸਾਹਿਬ ਅਤੇ ਥਾਣਾ ਸਦਰ ਵੱਲ ਜਾਂਦੀ ਲਿੰਕ ਸੜਕ ਦੀ ਹਾਲਤ ਸੁਧਾਰਣ ਦੇ ਨਾਲ ਹੀ ਇਸ ਸੜਕ ਦੇ ਆਲੇ-ਦੁਆਲੇ ਟਾਈਲਾਂ ਲਗਾ ਕੇ ਇਸ ਨੂੰ ਸੁੰਦਰ ਰੂਪ ਦਿੱਤਾ ਜਾਵੇ, ਤਾਂ ਜੋ ਇਲਾਕੇ ਦੇ ਵਸਨੀਕਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਸਹੂਲਤ ਮਿਲ ਸਕੇ।

ਸਰਦਾਰ ਪਤਵਿੰਦਰ ਸਿੰਘ ਛਾਬੜਾ ਨੇ ਦੱਸਿਆ ਕਿ ਇਲਾਕੇ ਦੀਆਂ ਹੋਰ ਵਿਕਾਸ ਸਬੰਧੀ ਸਮੱਸਿਆਵਾਂ ਬਾਰੇ ਵੀ ਮੀਟਿੰਗ ਵਿੱਚ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਜਲਦ ਹੀ ਮੇਅਰ ਰਾਮਪਾਲ ਅਤੇ ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨਾਲ ਮੁਲਾਕਾਤ ਕਰਕੇ ਇਨ੍ਹਾਂ ਸਮੱਸਿਆਵਾਂ ਨੂੰ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ ਜਾਵੇਗੀ।

ਮੀਟਿੰਗ ਵਿੱਚ ਕੈਪਟਨ ਗੁਰਵਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਪਰਮਾਰ, ਅੰਮ੍ਰਿਤ ਪਾਲ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ ਛਾਬੜਾ, ਸੌਰਵ ਵਾਸੂਦੇਵ, ਰਾਜਵਿੰਦਰ ਸਿੰਘ, ਸੁਖਦੀਪ ਸਿੰਘ, ਨਰਿੰਦਰ ਕੌਰ ਪਰਮਾਰ, ਪਰਮਿੰਦਰ ਸਿੰਘ, ਸੰਦੀਪ ਸਿੰਘ ਕਲਸੀ, ਜਸਬੀਰ ਸਿੰਘ ਬਾਲੀ, ਕੁਲਵੰਤ ਸਿੰਘ, ਸੁਖਦੇਵ ਸਿੰਘ ਢੇਸੀ, ਮਨਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ ਸੈਣੀ, ਸੁਖਦੇਵ ਕੁਮਾਰ, ਸਹਿਜਲ ਸਿੰਘ, ਲੋਕੇਸ਼ ਸਿੰਘ, ਰਮੇਸ਼ ਧਮਾਨ, ਕਰਮਜੀਤ ਸਿੰਘ, ਨਰਿੰਦਰ ਕੌਰ ਸਹੋਤਾ, ਰਾਜੇਸ਼ਵਰ ਵੀਰ ਸਿੰਘ ਅਤੇ ਹੋਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਸਨੀਕ ਹਾਜ਼ਰ ਸਨ।


Discover more from D-News Watch

Subscribe to get the latest posts sent to your email.

📰 फगवाड़ा, पंजाब और देश-दुनिया की अन्य सभी बड़ी खबरों के लिए

👉 यहाँ क्लिक करके D-News Watch के मुख्य पृष्ठ (Home) पर जाएँ

Leave a Reply

Your email address will not be published. Required fields are marked *