फगवाड़ा मौसम ➔ SENSEX/NIFTY: ▲ लाइव ➔ USD/INR ➔ आज का पंचांग ➔
ਤਸਵੀਰ—ਜੱਥੇਦਾਰ ਸਰੂਪ ਸਿੰਘ+ਰਣਜੀਤ ਸਿੰਘ ਖੁਰਾਣਾ+ਰਾਜਿੰਦਰ ਸਿੰਘ ਚੰਦੀ।

📰 फगवाड़ा, पंजाब और देश-दुनिया की अन्य सभी बड़ी खबरों के लिए

🔴 यहाँ क्लिक करके D-News Watch के मुख्य पृष्ठ (Home) पर जाएँ

ਫਗਵਾੜਾ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦਾ ਅੱਜ ਸ਼ਨੀਵਾਰ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ, ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਨਾ ਅਤੇ ਦਿਹਾਤੀ ਹਲਕਾ ਇੰਚਾਰਜ ਸਰਦਾਰ ਰਜਿੰਦਰ ਸਿੰਘ ਚੰਦੀ ਨੇ ਸਮੂਹ ਸਾਧ ਸੰਗਤ, ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

ਅਕਾਲੀ ਆਗੂਆਂ ਨੇ ਦੱਸਿਆ ਕਿ ਨਗਰ ਕੀਰਤਨ ਦਾ ਪਿੰਡ ਪੰਡਵਾ ਵਿਖ਼ੇ ਸਵਾਗਤ ਕਰਨ ਲਈ ਅੱਜ ਸ਼ਨੀਵਾਰ, ਸ਼ਾਮ 4 ਵਜੇ ਜੀ.ਐੱਸ. ਟਾਇਲ ਫੈਕਟਰੀ ਦੇ ਨੇੜੇ, ਗੋਬਿੰਦਪੁਰਾ ਰੋਡ, ਫਗਵਾੜਾ ਵਿਖੇ ਸਮੂਹ ਅਕਾਲੀ ਆਗੂ ਤੇ ਵਰਕਰ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਇਤਿਹਾਸਕ ਨਗਰ ਕੀਰਤਨ ਧਾਰਮਿਕ ਸਾਂਝ, ਭਾਈਚਾਰਕ ਏਕਤਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਵਾਲਾ ਮਹੱਤਵਪੂਰਨ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਇਤਿਹਾਸਕ ਨਗਰ ਕੀਰਤਨ ਦਾ ਸਵਾਗਤ ਕਰਨਾ ਸ਼੍ਰੋਮਣੀ ਅਕਾਲੀ ਦਲ ਲਈ ਮਾਣ ਵਾਲੀ ਗੱਲ ਹੈ। ਆਗੂਆਂ ਨੇ ਅਪੀਲ ਕੀਤੀ ਕਿ ਸੰਗਤਾਂ ਅਤੇ ਪਾਰਟੀ ਵਰਕਰ ਸਮੇਂ ਸਿਰ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ।

ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਅਸਥਾਨ, ਸੱਚਖੰਡ ਪੰਡਵਾ ਵਿਖੇ ਪਹੁੰਚੇਗਾ, ਜਿੱਥੇ ਸੰਗਤਾਂ ਵੱਲੋਂ ਇਸ ਦਾ ਸਵਾਗਤ ਕੀਤਾ ਜਾਵੇਗਾ। ਰਾਤ ਦੇ ਵਿਸ਼ਰਾਮ ਤੋਂ ਬਾਅਦ 25 ਅਕਤੂਬਰ, ਐਤਵਾਰ ਨੂੰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ।

ਜਥੇਦਾਰ ਸਰੂਪ ਸਿੰਘ ਖਲਵਾੜਾ, ਰਣਜੀਤ ਸਿੰਘ ਖੁਰਾਨਾ ਅਤੇ ਰਜਿੰਦਰ ਸਿੰਘ ਚੰਦੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਮੌਕੇ ’ਤੇ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਗਰ ਕੀਰਤਨ ਦੇ ਸਵਾਗਤ ਨੂੰ ਯਾਦਗਾਰੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।


Discover more from D-News Watch

Subscribe to get the latest posts sent to your email.

📰 फगवाड़ा, पंजाब और देश-दुनिया की अन्य सभी बड़ी खबरों के लिए

👉 यहाँ क्लिक करके D-News Watch के मुख्य पृष्ठ (Home) पर जाएँ

Leave a Reply

Your email address will not be published. Required fields are marked *