📰 फगवाड़ा, पंजाब और देश-दुनिया की अन्य सभी बड़ी खबरों के लिए
🔴 यहाँ क्लिक करके D-News Watch के मुख्य पृष्ठ (Home) पर जाएँ‘ਹਰ-ਹਰ ਵਾਲਮੀਕਿ’ ਦੇ ਜੈਕਾਰਿਆਂ ਨਾਲ ਗੂੰਜਿਆ ਪਿੰਡ, ਸ਼੍ਰੀ ਯੋਗ ਵਸ਼ਿਸ਼ਟ ਗ੍ਰੰਥ ਅੱਗੇ ਨਤਮਸਤਕ ਹੋਈਆਂ ਸੰਗਤਾਂ
ਫਗਵਾੜਾ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਢੱਕ ਪੰਡੋਰੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਭਗਵਾਨ ਵਾਲਮੀਕਿ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ਼ੋਭਾ ਯਾਤਰਾ ਮੰਦਰ ਤੋਂ ‘ਹਰ-ਹਰ ਵਾਲਮੀਕਿ’ ਦੇ ਜੈਕਾਰਿਆਂ ਨਾਲ ਰਵਾਨਾ ਹੋਈ ਅਤੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਵਾਪਸ ਮੰਦਰ ਵਿਖੇ ਸੰਪੰਨ ਹੋਈ। ਯਾਤਰਾ ਦੌਰਾਨ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ਼੍ਰੀ ਯੋਗ ਵਸ਼ਿਸ਼ਟ ਗ੍ਰੰਥ ਅੱਗੇ ਸੰਗਤਾਂ ਨੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਬੈਂਡ-ਵਾਜੇ ਅਤੇ ਰਾਮਾਇਣ ਨਾਲ ਸਬੰਧਤ ਝਾਕੀਆਂ ਸ਼ੋਭਾ ਯਾਤਰਾ ਦਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਧਾਰਮਿਕ ਆਸਥਾ ਦੇ ਨਾਲ ਸੇਵਾ ਭਾਵਨਾ ਦਾ ਵੀ ਦਿੱਤਾ ਸੁਨੇਹਾ
ਸ਼ੋਭਾ ਯਾਤਰਾ ਦੌਰਾਨ ਸੰਗਤਾਂ ਨੇ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਯਾਤਰਾ ਦੇ ਸਵਾਗਤ ਲਈ ਪਿੰਡ ਵਿੱਚ ਥਾਂ-ਥਾਂ ’ਤੇ ਫਲਾਂ, ਪਾਣੀ ਅਤੇ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਸੰਗਤਾਂ ਦੇ ਸਵਾਗਤ ਲਈ ਸੁੰਦਰ ਗੇਟ ਵੀ ਸਜਾਏ ਗਏ ਸਨ।
ਇਸ ਧਾਰਮਿਕ ਆਯੋਜਨ ਵਿੱਚ ਪਿੰਡ ਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਪੰਚਾਇਤ ਦੇ ਸਹਿਯੋਗ ਨੇ ਸਮੂਹਿਕ ਭਾਗੀਦਾਰੀ ਦੀ ਮਿਸਾਲ ਪੇਸ਼ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
Discover more from D-News Watch
Subscribe to get the latest posts sent to your email.
📰 फगवाड़ा, पंजाब और देश-दुनिया की अन्य सभी बड़ी खबरों के लिए
👉 यहाँ क्लिक करके D-News Watch के मुख्य पृष्ठ (Home) पर जाएँ