📰 फगवाड़ा, पंजाब और देश-दुनिया की अन्य सभी बड़ी खबरों के लिए
🔴 यहाँ क्लिक करके D-News Watch के मुख्य पृष्ठ (Home) पर जाएँਨਸ਼ਿਆਂ ਦੇ ਮੁੱਦੇ ’ਤੇ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਨੂੰ ਘੇਰਿਆ, ਵਿਧਾਨ ਸਭਾ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ ਖ਼ਾਤਮੇ ਦੇ ਮਾਮਲੇ ਵਿੱਚ ਸਰਕਾਰ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਦੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸਿਰਫ਼ 9 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਬਚ ਰਹੀ ਹੈ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਜਵਾਬ ਦੇਣ ਤੋਂ ਪਿੱਛੇ ਹਟ ਰਹੀ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਸ. ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ, ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਸ. ਸੁਖਵਿੰਦਰ ਸਿੰਘ ਕੋਟਲੀ ਆਦਮਪੁਰ ਸਮੇਤ ਸਮੂਹ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਹੇਠ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਵਿਧਾਨ ਸਭਾ ਦੀ ਕਾਰਵਾਈ ਸਮਾਪਤ ਹੋਣ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਪਰ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਜਵਾਬਦੇਹੀ ਤੈਅ ਕਰੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ। ਕਾਂਗਰਸੀ ਵਿਧਾਇਕਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਤੋਂ ਪਹਿਲਾਂ ਅੱਜ ਸਵੇਰੇ ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਰਸਮੀ ਸ਼ਰਧਾਂਜਲੀ ਦਿੱਤੀ। ਜਿਹਨਾਂ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਾਮਲ ਕੀਤਾ ਗਿਆ। ਉਪਰੰਤ ਦੋ ਮਿਨਟ ਦਾ ਮੌਨ ਧਾਰਨ ਕਰਨ ਤੋਂ ਬਾਅਦ ਵਿਧਾਨਸਭਾ ਦੀ ਕਾਰਵਾਈ ਨੂੰ ਦਿਨ ਭਰ ਲਈ ਸਥਗਿਤ ਕਰ ਦਿੱਤਾ ਗਿਆ।
Discover more from D-News Watch
Subscribe to get the latest posts sent to your email.
📰 फगवाड़ा, पंजाब और देश-दुनिया की अन्य सभी बड़ी खबरों के लिए
👉 यहाँ क्लिक करके D-News Watch के मुख्य पृष्ठ (Home) पर जाएँ
